ਆਰ. ਸੇਟੀ ਵਿਖੇ ਪਾਪੜ, ਅਚਾਰ ਅਤੇ ਮਸਾਲਾ ਪਾਊਡਰ ਬਣਾਉਣ ਦਾ ਮੁਫ਼ਤ ਕੋਰਸ 22 ਤੋਂ

ਹੁਸ਼ਿਆਰਪੁਰ, 12 ਜੁਲਾਈ :
ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸਿਵਲ ਲਾਈਨਜ਼ (ਸਾਹਮਣੇ ਮੁੱਖ ਡਾਕ ਘਰ), ਹੁਸ਼ਿਆਰਪੁਰ ਵਿਖੇ ਸਥਿਤ ਪੀ.ਐਨ.ਬੀ. ਆਰ. ਸੇਟੀ (ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ) ਵੱਲੋਂ 22 ਜੁਲਾਈ 2024 ਤੋਂ ਪਾਪੜ, ਅਚਾਰ ਅਤੇ ਮਸਾਲਾ ਪਾਊਡਰ ਬਣਾਉਣ ਸਬੰਧੀ 10 ਦਿਨ ਦਾ ਮੁਫ਼ਤ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 ਪਾਸਪੋਰਟ ਸਾਈਜ਼ ਫੋਟੋ, ਵਿਦਿਅਕ ਯੋਗਤਾ ਸਰਟੀਫਿਕੇਟਾਂ ਦੀਆਂ ਕਾਪੀਆਂ, ਬੈਂਕ ਕਾਪੀ ਅਤੇ ਐਸ.ਸੀ/ਬੀ.ਪੀ.ਐਲ. ਸਰਟੀਫਿਕੇਟ (ਜੇਕਰ ਕੋਈ ਹੋਵੇ ਤਾਂ) 22 ਜੁਲਾਈ 2024 ਤੋਂ ਪਹਿਲਾਂ ਇੰਸਟੀਚਿਊਟ ਵਿਖੇ ਆ ਕੇ ਜਾਂ ਵਟਸਐਪ ਨੰਬਰ 94632-84447 ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫ਼ਤ ਹੈ, ਸਗੋਂ ਇੰਸਟੀਚਿਊਟ ਵਿਚ ਬਿਨਾਂ ਕਿਸੇ ਫੀਸ ਦੇ ਦੁਪਹਿਰ ਦਾ ਖਾਣਾ ਅਤੇ ਚਾਹ ਦਿੱਤੀ ਜਾਂਦੀ ਹੈ। ਸਿਖਲਾਈ ਤੋਂ ਬਾਅਦ ਸਿਖਿਆਰਥੀਆਂ ਨੂੰ ਇਕ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ ਅਤੇ ਸਿਖਿਆਰਥੀਆਂ ਨੂੰ ਕਰਜ਼ੇ ਦੀ ਸਹੂਲਤ  ਮੁਹੱਈਆ ਕਰਵਾਉਣ ਲਈ ਹਰ ਸੰਭਵ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01882-295880 ਜਾਂ 9872759614 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

PHP Code Snippets Powered By : XYZScripts.com