ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਆਮ ਆਦਮੀ ਕਲੀਨਿਕ ਚਮੂਹੀ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਕੰਢੀ ਇਲਾਕੇ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਪੀ.ਐਚ.ਸੀ ਕਮਾਹੀ ਦੇਵੀ ਅਤੇ ਸੀ. ਐਚ.ਸੀ ਹਾਜੀਪੁਰ ਅਧੀਨ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਚਮੂਹੀ ਦਾ ਉਦਘਾਟਨ ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਗਿਆ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਕੰਡੀ ਇਲਾਕੇ ਦੇ ਲੋਕਾਂ ਦੀ ਸਿਹਤ ਨੂੰ ਲੈ ਕੇ ਬਹੁਤ ਜਿਆਦਾ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਅਨੁਸਾਰ ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਹੋਰ ਜ਼ਿਆਦਾ ਬਿਹਤਰ ਬਣਾਉਣ ਅਤੇ ਭਵਿੱਖ ਵਿਚ ਆਪਣੀਆਂ ਬਾਕੀ ਦੀਆਂ ਗਾਰੰਟੀਆਂ ਵੀ ਜਲਦੀ ਹੀ ਪੂਰੀਆਂ ਕਰਨ ਲਈ ਵਚਨਬੱਧ ਹੈ। ਇਸ ਮੌਕੇ ਐਸ.ਐਮ.ਓ ਹਾਜੀਪੁਰ ਡਾਕਟਰ ਹਰਮਿੰਦਰ ਸਿੰਘ ਅਤੇ ਐਸ.ਐਮ.ਓ ਕਮਾਹੀ ਦੇਵੀ ਡਾਕਟਰ ਅਨੂਪ ਇੰਦਰ ਮਠੋਨ ਨੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਦੇ ਖੁੱਲ੍ਹ ਜਾਣ ਨਾਲ ਹੁਣ ਕੰਢੀ ਇਲਾਕੇ ਦੇ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਖੱਜਲ-ਖਵਾਰ ਹੋਣ ਦੀ ਜ਼ਰੂਰਤ ਨਹੀਂ ਪਵੇਗੀ ਅਤੇ ਆਮ ਆਦਮੀ ਕਲੀਨਿਕ ਵਿਚ ਮੈਡੀਕਲ ਅਫਸਰ ਸਾਹਿਬਾਨ, ਫਾਰਮਾਸਿਸਟ, ਲੈਬ ਟੈਕਨੀਸ਼ਨ ਅਤੇ ਕਲੀਨਿਕਲ ਅਸਿਸਟੈਂਟ ਵੱਲੋਂ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਐਚ. ਆਈ ਰਾਕੇਸ਼ ਕੁਮਾਰ, ਐਚ. ਆਈ ਰਵਿੰਦਰ ਕੁਮਾਰ, ਐਲ. ਐਚ. ਵੀ ਪਰਮਜੀਤ ਕੌਰ, ਐਚ. ਆਈ ਸਦਾਨੰਦ, ਸੁਰਿੰਦਰ ਸਿੰਘ ਰੰਧਾਵਾ, ਜਰਨਲ ਸੈਕਟਰੀ ਕਿਸ਼ੋਰੀ ਲਾਲ ਸ਼ਰਮਾ, ਮਧੂ ਸੁਮਨ, ਆਈ. ਜੀ ਰਣਜੋਤ ਸਿੰਘ, ਜਤਿੰਦਰ ਕੁਮਾਰ ਆਦਿ ਸੱਜਣ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। #hoshiarpurdigitalmedia #HoshiarpurSocialMedia

Leave a Reply

Your email address will not be published. Required fields are marked *

PHP Code Snippets Powered By : XYZScripts.com