ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ। ਇਸ ਦਾ ਰੋਜ਼ਾਨਾ 400 ਤੋਂ 450 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਸਾਵਨ ਕਿਰਪਾਲ ਰੂਹਾਨੀ ਮਿਸ਼ਨ, ਹੁਸ਼ਿਆਰਪੁਰ ਵੱਲੋਂ ਮਹਾਸੰਤ ਕਿਰਪਾਲ ਸਿੰਘ ਜੀ ਦੀ ਬਰਸੀ ‘ਤੇ 5100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਨੂੰ ਦਾਨ ਵਜੋਂ ਦਿੱਤੀ।ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਮੈਂਬਰ ਅਤੇ ਸਟਾਫ ਮੈਂਬਰ ਵੀ ਮੌਜੂਦ ਸਨ।ਇਸ ਮੌਕੇ ਸਕੱਤਰ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿਥੇ ‘ਬੁੱਕ-ਏ-ਡੇਅ’ ਸਕੀਮ ਅਧੀਨ ਆਪਣੇ ਪਰਿਵਾਰਿਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਹੁਸ਼ਿਆਰਪੁਰ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ। #sanjirasoi #HoshiarpurSocialMedia #hoshiarpurdigitalmedia #hoshiarpur #punjab
Related Posts
डोगरा पैरामेडिकल गुरुकुल होशियारपुर में मैनेजिंग डायरेक्टर मुकेश डोगरा जी की अगवाई
आज डोगरा पैरामेडिकल गुरुकुल होशियारपुर में मैनेजिंग डायरेक्टर मुकेश डोगरा जी की अगवाई में ऑय डोनेशन एसोसिएशन होशियारपुर के सहयोग…
डेरा बाबा गुलाब सिंह संत निर्मले में मासिक धार्मिक समागम आयोजित
डेरा बाबा गुलाब सिंह जी संत निर्मले प्रीतम नगर में मासिक धार्मिक समागम का आयोजन किया गया। जिसमें मुख्य सेवादार…
गरीब परिवारों के प्रतिभाशाली बच्चों को सशक्त बनाने की पहल
नवोदय विद्यालय प्रवेश परीक्षा के लिए विशेष कक्षाएं गुरु नानक इंटरनेशनल एजुकेशनल ट्रस्ट विद्यार्थियों के उज्जवल भविष्य बनाने में मदद…